ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 15 ਫਰਵਰੀ
ਜ਼ਿਲ੍ਹੇ ਦੇ ਪਿੰਡ ਵੱਡਾ ਮੁੰਬੇਕੀ ਦੇ ਖੇਤ ’ਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸਿਵਲ ਹਸਪਤਾਲ ’ਚ ਮ੍ਰਿਤਕ ਰਾਜਿੰਦਰਪਾਲ ਸਿੰਘ ਵਾਸੀ ਪਿੰਡ ਵੱਡਾ ਮੁੰਬੇਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਿੰਦਰ ਪਾਲ ਸਿੰਘ ਬੀਤੀ ਸ਼ਾਮ ਆਪਣੇ ਖੇਤ ’ਚ ਪਾਣੀ ਲਗਾਉਣ ਲਈ ਗਿਆ ਸੀ। ਜਦੋਂ ਉਹ ਆਪਣੇ ਖੇਤ ’ਚ ਲੱਗੀ ਮੋਟਰ ਚਲਾਉਣ ਲੱਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ। ਇਸ ਸਬੰਧੀ ਆਲੇ ਦੁਆਲੇ ਦੇ ਖੇਤਾਂ ’ਚ ਕੰਮ ਕਰ ਰਹੇ ਵਿਅਕਤੀਆਂ ਨੇ ਰੌਲਾ ਪਾਇਆ ਜਿਸ ’ਤੇ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਨਿੱਜੀ ਹਸਪਤਾਲ ’ਚ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਸਦਰ ਪੁਲੀਸ ਕਾਰਵਾਈ ਕਰ ਰਹੀ ਸੀ ਅਤੇ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਫਾਜ਼ਿਲਕਾ ਦੇ ਸਿਵਲ ਹਸਪਾਲ ਦੀ ਮੋਰਚਰੀ ’ਚ ਰੱਖੀ ਹੋਈ ਸੀ।