ਪੱਤਰ ਪ੍ਰੇਰਕ
ਸਰਦੂਲਗੜ੍ਹ, 24 ਜੂਨ
ਪਿੰਡ ਕੁਸਲਾ ਵਿੱਚ ਇੱਕ ਖੇਤ ਮਜ਼ਦੂਰ ਦੀ ਖੇਤ ਝੋਨਾ ਲਾਉਣ ਸਮੇਂ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕੁਸਲਾ ਵਾਸੀ ਮੇਲਾ ਸਿੰਘ (45) ਪਿੰਡ ਵਿੱਚ ਹੀ ਝੋਨਾ ਲਾ ਰਿਹਾ ਸੀ ਜੋ ਅਚਾਨਕ ਦੌਰਾ ਪੈਣ ਕਾਰਨ ਡਿੱਗ ਪਿਆ। ਉਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਮੇਲਾ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਰਮਜੀਤ ਕੌਰ, ਇੱਕ ਲੜਕੀ ਅਤੇ ਇੱਕ ਲੜਕਾ ਛੱਡ ਗਿਆ ਹੈ। ਪਿੰਡ ਵਾਸੀਆਂ ਅਤੇ ਮਜ਼ਦੂਰ ਭਾਈਚਾਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਕੀਤੀ ਜਾਵੇ।