ਪੱਤਰ ਪ੍ਰੇਰਕ
ਹੰਡਿਆਇਆ, 22 ਦਸੰਬਰ
ਪਿੰਡ ਖੁੱਡੀ ਕਲਾਂ ਵਿੱਚ ਜ਼ਹਿਰੀਲੀ ਚੀਜ਼ ਖਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ| ਪੁੁਲੀਸ ਚੌਕੀ ਹੰਡਿਆਇਆ ਦੇ ਇੰਚਾਰਜ ਐੱਸਆਈ ਗੁੁਲਾਬ ਸਿੰਘ ਨੇ ਦੱਸਿਆ ਕਿ ਪਿੰਡ ਖੁੱਡੀ ਕਲਾਂ ਦੇ ਨੌਜਵਾਨ ਪਰਮਿੰਦਰ ਸਿੰਘ (22) ਪੁੱਤਰ ਜਗਸੀਰ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ| ਪਹਿਲਾਂ ਪਰਿਵਾਰ ਵੱਲੋਂ ਬਰਨਾਲਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ| ਜਿੱਥੋਂ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਲੁੁਧਿਆਣਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਅਧੀਨ ਮੌਤ ਹੋ ਗਈ| ਤਫ਼ਤੀਸ਼ੀ ਅਫ਼ਸਰ ਏਐੱਸਆਈ ਗੁੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ|