ਪੱਤਰ ਪ੍ਰੇਰਕ
ਮਾਨਸਾ, 17 ਜੂਨ
ਮਾਨਸਾ ਵਿੱਚ ਪੰਜਾਬ ਅਕਾਊਂਟੈਂਟਸ ਐਸੋਸੀਏਸ਼ਨ ਵੱਲੋਂ ਜੀਐੱਸਟੀ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸੂਬਾ ਪੱਧਰੀ ਡੈਲੀਗੇਟ ਇਜਲਾਸ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਭਰ ਤੋਂ ਲੇਖਾਕਾਰ ਡੈਲੀਗੇਟਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੱਕਾ ਜਲੰਧਰ ਅਤੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਇਜਲਾਸ ਦੀ ਸ਼ੁਰੂਆਤ ਨੇ ਜੋਤੀ ਪ੍ਰਚੰਡ ਦੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਧਰਮਿੰਦਰ ਸਿੱਕਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤੇ ਜੀਐਸਟੀ ਦੇ ਜਲਦਬਾਜ਼ੀ ਵਿੱਚ ਲਏ ਫੈਸਲੇ ਕਾਰਨ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਟੈਕਸ ਅਦਾ ਕਰਨ ਵਾਲਿਆਂ ਅਤੇ ਕਾਰੋਬਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹੱਲ ਲਈ ਉਹ ਜਲਦੀ ਹੀ ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਟਿੱਪਣੀਆਂ ਰਾਹੀਂ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਅਪੀਲ ਕਰਨਗੇ। ਇਜਲਾਸ ਦੌਰਾਨ ਬਿਜ਼ੀ ਸਾਫਟਵੇਅਰ ਦੇ ਲੋਕਾਂ ਨੇ ਆਪਣੀ ਸਮੁੱਚੀ ਟੀਮ ਨਾਲ ਅਕਾਊਂਟੈਂਟਸ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਬਿਜ਼ੀ ਸਾਫਟਵੇਅਰ ਵਿੱਚ ਆਉਣ ਵਾਲੇ ਨਵੇਂ ਬਦਲਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਰਵਿੰਦਰ ਦੱਤਾ ਅੰਮ੍ਰਿਤਸਰ ਵੱਲੋਂ ਕੁਇਜ਼ਕਰਵਾਇਆ ਗਿਆ।