ਮਮਦੋਟ: ਸਰਪੰਚ ਯੂਨੀਅਨ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਵਿੱਚ ਮੀਟਿੰਗ ਕਰ ਕੇ ਸਰਪੰਚਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਫ਼ਿਲਮੀ ਐਕਟਰ ਸੋਨੀਆ ਮਾਨ ਵੱਲੋਂ ਸਰਪੰਚਾਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਬੋਲਣ ’ਤੇ ਉਸ ਖ਼ਿਲਾਫ਼ ਐੱਸਐੱਸਪੀ ਫਿਰੋਜ਼ਪੁਰ ਨੂੰ ਇੱਕ ਦਰਖ਼ਾਸਤ ਦਿੱਤੀ ਅਦਾਕਾਰਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ। ਸਰਪੰਚ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਮੈਂਬਰ ਸਰਪੰਚ ਸਾਰਜ ਸਿੰਘ ਸੰਧੂ, ਪ੍ਰਧਾਨ ਸਰਪੰਚ ਯੂਨੀਅਨ ਕਾਮਰੇਡ ਹੰਸਾ ਸਿੰਘ ਅਤੇ ਜਨਰਲ ਸਕੱਤਰ ਸਰਪੰਚ ਗੁਰਮੀਤ ਸਿੰਘ ਮੱਲੂਵਾਲਾ ਨੇ ਦੱਸਿਆ ਕਿ ਡੀਸੀ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ