ਮਾਨਸਾ: ਜ਼ਿਲ੍ਹਾ ਕਾਨੂੰਗੋ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਭਰ ਵਿੱਚ ਪਟਵਾਰੀਆਂ ਦੀਆਂ 4716 ਅਸਾਮੀਆਂ ਹਨ, ਜਿਨ੍ਹਾਂ ਉਪਰ 1995 ਪਟਵਾਰੀ ਕੰਮ ਕਰ ਰਹੇ ਹਨ, ਜਦੋਂ ਕਿ 2721 ਅਸਾਮੀਆਂ ਖਾਲੀ ਪਈਆਂ ਹਨ। ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਚਤਿੰਦਰ ਸ਼ਰਮਾ ਨੇ ਮੰਗ ਕੀਤੀ ਕਿ ਪੇ ਅਨਾਮਲੀ ਦੂਰ ਕਰਨ, 18 ਮਹੀਨੇ ਟ੍ਰੇਨਿੰਗ ਸੇਵਾਕਾਲ ਵਿੱਚ ਸ਼ਾਮਲ ਕਰਨ, ਸਭਰਤੀ ਪਟਵਾਰੀਆਂ ਦਾ ਪਰਖਕਾਲ 3 ਸਾਲ ਦੀ ਥਾਂ 2 ਸਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨੂੰ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਮਾਨ, ਪ੍ਰਦੀਪ ਸ਼ਰਮਾ, ਹਰਮਨ ਸਿੰਘ, ਮਲਕੀਤ ਸਿੰਘ, ਸਿਕੰਦਰ ਸਿੰਘ ਹਾਜ਼ਰ ਸਨ।