ਸਮਾਲਸਰ: ਨੰਬਰਦਾਰਾਂ ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪ੍ਰਸ਼ਾਸਨ ਰਾਹੀਂ ਅਤੇ ਪੰਜਾਬ ਦੇ ਵਿਧਾਇਕਾਂ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਨੰਬਰਦਾਰਾਂ ’ਤੇ ਪਰਚੇ ਰੱਦ ਕਰਨ ਅਤੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਡਾ. ਸਾਧੂ ਰਾਮ ਨੇ ਕਿਹਾ ਕਿ ਨੰਬਰਦਾਰ ਐਸੋਸੀਏਸ਼ਨ ਨੇ ਇਸੇ ਤਹਿਤ ਪੰਜਾਬ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੀਏ ਰਵਿੰਦਰ ਸਿੰਘ ਰਵੀ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਹੈ। -ਪੱਤਰ ਪ੍ਰੇਰਕ