ਪੱਤਰ ਪ੍ਰੇਰਕ
ਜ਼ੀਰਾ, 7 ਮਈ
ਇਥੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਦਾਣਾ ਮੰਡੀ ਜ਼ੀਰਾ ਵਿੱਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਆਗੂਆਂ ਨੇ ਪੰਚਾਇਤੀ ਜ਼ਮੀਨ ’ਚੋਂ ਰਿਜ਼ਰਵ ਕੋਟੇ ਵਾਲੀ ਤੀਜੇ ਹਿੱਸੇ ਦੀ ਜ਼ਮੀਨ ਦਲਿਤ ਖੇਤ ਮਜ਼ਦੂਰਾਂ ਨੂੰ ਘੱਟ ਰੇਟ ’ਤੇ ਦੇਣਾ ਯਕੀਨੀ ਬਣਾਇਆ ਜਾਵੇ, ਡੰਮੀ ਬੋਲੀ ਦੇਣ ਵਾਲੇ ਅਤੇ ਲੈਣ ਤੇ ਕਾਰਵਾਈ ਕੀਤੀ ਜਾਵੇ, ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰ ਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਖੇਤ-ਮਜ਼ੂਦਰਾਂ ਅੇ ਬੇਜ਼ਮੀਨੇ ਕਿਸਾਨਾਂ ਨੂੰ ਦਿੱਤੀਆਂ ਜਾਣ, ਲੋੜਵੰਦ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ ਤੇ ਕੂੜਾ ਸੁੱਟਣ ਲਈ ਜਗ੍ਹਾ ਦਿੱਤੀ ਜਾਵੇ, ਬੇਜ਼ਮੀਨੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਮਜ਼ਦੂਰਾਂ ਨੂੰ ਬੈਂਕਾਂ ਰਾਹੀਂ ਘੱਟ ਵਿਆਜ਼ ’ਤੇ ਬਿਨਾਂ ਗਰੰਟੀ ਲੰਮੀ ਮਿਆਦ ਤੇ ਕਰਜ਼ੇ ਦਿੱਤੇ ਜਾਣ, ਮਨਰੇਗਾ ਤਹਿਤ ਸਾਲ ਭਰ, ਪੂਰੇ ਪਰਿਵਾਰ ਨੂੰ ਕੰਮ ਦਿੱਤਾ ਜਾਵੇ ਅਤੇ ਦਿਹਾੜੀ 600 ਰੁਪਏ ਕੀਤੀ ਜਾਵੇ, ਕੰਮ ਨਾ ਮਿਲਣ ਦੀ ਸੂਰਤ ’ਚ ਬੇਰੁਜਗਾਰੀ ਭੱਤਾ ਦਿੱਤਾ ਜਾਵੇ, ਆਦਿ ਮੰਗਾਂ ਰੱਖੀਆਂ।