ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 22 ਸਤੰਬਰ
ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਅਸਾਮੀਆਂ ਵਿੱਚ ਕਟੌਤੀ ਕਰਨ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਅੱਜ ਇੱਥੇ ਰੋਸ ਵਿਖਾਵਾ ਕੀਤਾ ਅਤੇ ਮੰਗ ਕੀਤੀ ਕਿ ਪੱਖਪਾਤੀ ਫੈਸਲੇ ਨੂੰ ਪੰਜਾਬ ਸਰਕਾਰ ਤੁਰੰਤ ਵਾਪਸ ਲਵੇ। ਮੁਲਾਜ਼ਮ ਆਗੂ ਵਰਿੰਦਰਪਾਲ ਸਿੰਘ, ਕਰਨ ਜੈਨ, ਗੁਰਨਾਮ ਸਿੰਘ ਵਿਰਕ, ਸਰਬਜੀਤ ਸਿੰਘ, ਬਖਸ਼ੀਸ਼ ਸਿੰਘ, ਧਰਮਿੰਦਰ ਸਿੰਘ ਅਤੇ ਸੰਦੀਪ ਕੌਰ ਨੇ ਦੱਸਿਆ ਕਿ ਫ਼ਰੀਦਕੋਟ ਸਕੱਤਰੇਤ ਵਿੱਚ 65 ਅਸਾਮੀਆਂ ਸਨ ਪਰ ਸਰਕਾਰ ਦੇ ਨਵੇਂ ਫੈਸਲੇ ਮੁਤਾਬਿਕ ਇਹ ਅਸਾਮੀਆਂ 55 ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੱਖਪਾਤੀ ਹੈ।