ਸ੍ਰੀ ਮੁਕਤਸਰ ਸਾਹਿਬ: ‘ਮਿੱਡ-ਡੇਅ ਮੀਲ ਵਰਕਰ ਯੂਨੀਅਨ’ ਵੱਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਰੋਕਣ ’ਤੇ ਸਰਕਾਰ ਦੇ ਖਿਲਾਫ ਰੋਸ ਪ੍ਰਗਟਾਵਾ ਕਰਦਿਆਂ ਕਾਲੀਆਂ ਚੁੰਨੀਆਂ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਤੇ ਵਾਅਦਾਖਿਲਾਫ਼ੀ ਦਾ ਦੋਸ਼ ਲਾਇਅ। ਇਸੇ ਰੋਸ ਵਜੋਂ ਉਨ੍ਹਾਂ ਕਾਲੀਆਂ ਚੁੰਨੀਆਂ ਲੈ ਕੇ ਮੁਜ਼ਾਹਰਾ ਕੀਤਾ ਹੈ ਅਤੇ ਕਿਹਾ ਕਿ ਜੇ ਅਜੇ ਵੀ ਸਰਕਾਰ ਨੇ ਗੌਰ ਨਾ ਕੀਤਾ ਤਾਂ ਉਹ ਹੋਰ ਕਰੜਾ ਸੰਘਰਸ਼ ਵਿੱਢਣਗੀਆਂ। -ਨਿੱਜੀ ਪੱਤਰ ਪ੍ਰੇਰਕ