ਨਿੱਜੀ ਪੱਤਰ ਪ੍ਰੇਰਕ
ਝੁਨੀਰ, 15 ਅਕਤੂਬਰ
ਸੀ ਪੀ ਆਈ ਐੱਮ ਐੱਲ ਲਬਿਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਕਸਬਾ ਝੁਨੀਰ ਦੇ ਪਿੰਡ ਉੱਡਤ ਭਗਤ ਰਾਮ, ਨੰਦਗੜ੍ਹ, ਭੰਮੇ ਖੁਰਦ ਅਤੇ ਘਰਾਂਗਣਾ ਵਿਚ ਮੋਦੀ ਸਰਕਾਰ ਖਿਲਾਫ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਦੇ ਭਾਂਡੇ ਸੜਕ ਉੱਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਨੰਦਗੜ੍ਹ, ਕਮਲਪ੍ਰੀਤ ਕੌਰ ਅਤੇ ਬਲਵਿੰਦਰ ਸਿੰਘ ਘਰਾਂਗਣਾ ਨੇ ਕਿਹਾ ਕਿ ਹਰ ਰੋਜ਼ ਦੀ ਮਹਿੰਗਾਈ ਨੇ ਕਿਰਤ ਕਰਨ ਵਾਲੇ ਲੋਕਾਂ ਦਾ ਜਿਉੂਣਾ ਦੁੱਭਰ ਕਰ ਦਿੱਤਾ ਹੈ ਜਿਸ ਕਰਕੇ ਮਜ਼ਦੂਰਾਂ ਦੇ ਘਰੇ ਪਕਾਉਣ ਅਤੇ ਖਾਣ ਲਈ ਕੁਝ ਵੀ ਨਹੀਂ ਬਚਿਆ। ਮਜ਼ਦੂਰ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਗਈਆਂ ਸੋਧਾਂ ਵਾਪਸ ਲਈਆਂ ਜਾਣ ਤਿੰਨੇ ਖੇਤੀ ਕਨੂੰਨ ਰੱਦ ਕੀਤੇ ਜਾਣ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ। ਪੈਟਰੋਲ ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅੱਧੀਆਂ ਕੀਤੀਆਂ ਜਾਣ ਅਤੇ ਦੇਸ਼ ਦੇ ਪਬਲਿਕ ਸੈਕਟਰ ਦੇ ਅਦਾਰਿਆਂ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਨੂੰ ਰੁਜ਼ਗਾਰ ਗਰੰਟੀ ਕਾਨੂੰਨ ਬਣਾ ਕੇ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ। ਅੱਜ ਦੇ ਰੋਸ ਪ੍ਰਦਰਸ਼ਨ ਨੂੰ ਕਾਮਰੇਡ ਅੰਗਰੇਜ ਸਿੰਘ ਘਰਾਗਣਾ ਰੇਸ਼ਮ ਸਿੰਘ ਅਤੇ ਸੁਖਦੇਵ ਕੌਰ ਨੇ ਸੰਬੋਧਨ ਕੀਤਾ।
ਨਥਾਣਾ (ਪੱਤਰ ਪੇ੍ਰਕ): ਮਹਿੰਗਾਈ ਰੋਕੋ, ਰੁਜ਼ਗਾਰ ਦਿਉ ਅਤੇ ਕਾਲੇ ਕਾਨੂੰਨ ਰੱਦ ਕਰੋ ਦੇ ਬੈਨਰ ਹੇਠ ਮਜਦੂਰ ਮੁਕਤੀ ਮੋਰਚਾ ਵੱਲੋ ਪਿੰਡ ਸੇਮਾ, ਪੂਹਲੀ, ਪੂਹਲਾ, ਨਾਥਪੁਰਾ ਅਤੇ ਕਲਿਆਣ ਸੁੱਖਾ ਵਿਖੇ ਕੇਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰ਼ਸਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇੰਨ੍ਹਾਂ ਇਕੱਠਾ ਚ ਬੋਲਦਿਆਂ ਮਜਦੂਰ ਮੁਕਤੀ ਮੋਰਚਾ ਦੇ ਸੂਬਾਈ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਨਿੱਤ ਵਰਤੋ ਦੀਆਂ ਚੀਜ਼ਾਂ ਦੀ ਮਹਿੰਗਾਈ ਨੇ ਗਰੀਬ ਵਰਗ ਦੇ ਲੋਕਾਂ ਦੀ ਜਿਉੂਣਾ ਦੁੱਬਰ ਕੀਤਾ ਹੋਇਆ ਹੈ। ਡੀਜਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾ ਚ ਵਾਧਾ ਹੋਣ ਨਾਲ ਛੋਟੇ ਕਾਰੋਬਾਰ ਤਬਾਹ ਹੋ ਰਹੇ ਹਨ। ਇਸ ਮੌਕੇ ਜਸਵੰਤ ਸਿੰਘ, ਬੂਟਾ ਸਿੰਘ, ਗੁਰਜੀਤ ਸਿੰਘ, ਕਰਮ ਸਿੰਘ, ਪਰਮਜੀਤ ਕੌਰ, ਗੁਰਜੰਟ ਸਿੰਘ, ਵੀਰਪਾਲ ਕੌਰ ਅਤੇ ਨਸੀਬ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।