ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਲੰਬੇ ਸਮੇਂ ਤੋਂ ਸਰਕਾਰੀ ਥਾਵਾਂ ’ਤੇ ਆਰਜ਼ੀ ਝੁੱਗੀਆਂ ਬਣਾ ਕੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲਕਾਨਾ ਹੱਕ ਦਿੱਤੇ ਗਏ ਹਨ। ਜਿਸ ਤਹਿਤ ਅੱਜ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਗਏ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕਰੀਬ 25 ਸਾਲਾਂ ਤੋਂ ਝੁੱਗੀਆਂ ਬਣਾ ਕੇ ਸਲੱਮ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਰਟੀਫਿਕੇਟ ਹਾਸਲ ਕਰਨ ਵਾਲੇ ਰਿੰਕੂ, ਨਾਨਕ ਸਿੰਘ, ਕਾਹਲੋਂ ਦੇਵੀ, ਲਕਸਮੀ ਦੇਵੀ ਅਤੇ ਬਿੰਦੋ ਦੇਵੀ ਨੇ ਕੇਵਲ ਸਿੰਘ ਢਿੱਲੋਂ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ