ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਮਾਤਾ ਦੇ ਦੇਹਾਂਤ ’ਤੇ ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ’ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਸਾਂਝਾ ਕੀਤਾ ਗਿਆ। ਢਿੱਲੋਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆਂ ’ਤੇ ਸਭ ਤੋਂ ਉਪਰ ਹੁੰਦਾ ਹੈ ਅਤੇ ਮਾਂ ਦਾ ਵਿਛੋੜਾ ਸਭ ਤੋਂ ਦੁੱਖਦਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ ਕੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ’ਤੇ ਕੌਸਲਰ ਨਰਿੰਦਰ ਗਰਗ ਨੀਟਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਸਿੰਘ ਮਾਨ, ਧਰਮ ਸਿੰਘ ਫ਼ੌਜੀ, ਦੀਪ ਸੰਘੇੜਾ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।