ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 31 ਜੁਲਾਈ
ਨੌਕਰੀਓਂ ਕੱਢੇ ਬੀਐੱਸਐੱਨਐੱਲ ਮੁਲਾਜ਼ਮਾਂ ਦਾ ਵਫਦ ਅੱਜ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਆਗੂ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਿਲਿਆ। ਇਸ ਸਬੰਧੀ ਨੌਕਰੀਓਂ ਕੱਢੇ ਬੀਐੱਸਐੱਨਐੱਲ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਵਫਦ ਵਿਚ ਸ਼ਾਮਲ ਆਗੂਆਂ ਜਗਸੀਰ ਸਿੰਘ ਧਿੰਗੜ , ਰਾਜਾ ਰਾਮਪੁਰਾ , ਜਸਵੀਰ ਸ਼ਰਮਾ ਅਤੇ ਗੁਰਦੀਪ ਸਿੰਘ ਕੋਠਾਗੁਰੂ ਨੇ ‘ਆਪ’ ਵਿਧਾਇਕਾਂ ਨੂੰ ਪੀੜਤ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਚੱਲ ਰਹੇ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਫਦ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਕਿਹਾ ਕਿ ਇਸ ਮਸਲੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਜਾਵੇਗਾ।