ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 24 ਜੂਨ
ਸਦਰ ਪੁਲੀਸ ਫਰੀਦਕੋਟ ਨੇ ਪਿੰਡ ਗੋਲੇਵਾਲਾ ਦੇ ਤਿੰਨ ਦਰਜਨ ਵਿਅਕਤੀਆਂ ਖਿਲਾਫ਼ ਆਪਸ ਵਿੱਚ ਲੜਾਈ ਝਗੜਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਗੋਲੇਵਾਲਾ ਦੀਆਂ ਦੋ ਧਿਰਾਂ ਦਰਮਿਆਨ ਬਿਜਲੀ ਦੇ ਟਰਾਂਸਫਾਰਮਰ ਤੋਂ ਕੁੰਡੀ ਲਾਉਣ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ ਅਤੇ ਗੱਲ ਕੁੱਟਮਾਰ ਤੱਕ ਪੁੱਜ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਰਾਜਵੀਰ ਸਿੰਘ, ਗੁਰਚਰਨ ਸਿੰਘ, ਸੁਖਦੀਪ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ, ਗੁਰਕੀਰਤ ਸਿੰਘ, ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ ਅਤੇ 18 ਅਣਪਛਾਤੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਹਾਲ ਦੀ ਘੜੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।