ਪੱਤਰ ਪ੍ਰੇਰਕ
ਭਗਤਾ ਭਾਈ, 6 ਦਸੰਬਰ
ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੇ ਪੰਜ ਕੇਸਾਂ ਵਿੱਚੋਂ ਬਰੀ ਹੋਣ ‘ਤੇ ਪਿੰਡ ਕੋਠਾ ਗੁਰੂ ਵਿੱਚ ਮੀਟਿੰਗ ਕਰਕੇ ਪਾਰਟੀ ਵਲੰਟੀਅਰ ਨੇ ਲੱਡੂ ਵੰਡੇ। ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਉਸ ਉੱਪਰ ਬੀਤੇ ਇੱਕ ਦਹਾਕੇ ਤੋਂ ਸਿਆਸੀ ਬਦਲਾਖੋਰੀ ਅਤੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਕਰਕੇ ਸੰਗੀਨ ਧਾਰਾਵਾਂ ਤਹਿਤ ਪੰਜ ਮੁਕੱਦਮੇ ਦਰਜ ਹੋਏ ਸਨ ਜਿਨ੍ਹਾਂ ਵਿੱਚ ਵੱਖ-ਵੱਖ ਅਦਾਲਤਾਂ ਨੇ ਪੁਣਛਾਣ ਕਰਨ ਉਪਰੰਤ ਬਾਇੱਜ਼ਤ ਬਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮੁਕੱਦਮੇ ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਸਨ। ਇਸ ਮੌਕੇ ਸਮਸ਼ੇਰ ਸਿੰਘ ਮੱਲ੍ਹੀ, ਜਸਵੀਰ ਸਿੰਘ ਭਾਈਰੂਪਾ ਹਾਜ਼ਰ ਸਨ।