ਪੱਤਰ ਪ੍ਰੇਰਕ
ਮਾਨਸਾ, 3 ਨਵੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੇ ਅਹਿਮ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਣ ਅਤੇ ਹੱਕੀ ਮੰਗਾਂ ਪ੍ਰਤੀ ਡੰਗ ਟਪਾਊ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 9 ਨਵੰਬਰ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਹੱਕੀ ਮੰਗ ਪੁਰਾਣੀ ਪੈਨਸ਼ਨ, ਆਪ ਸਰਕਾਰ ਵੱਲੋਂ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਪੂਰੀ ਨਹੀਂ ਕੀਤੀ ਗਈ।