ਪੱਤਰ ਪ੍ਰੇਰਕ
ਭੁੱਚੋ ਮੰਡੀ, 22 ਅਪਰੈਲ
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਕੋਰੀਓਗ੍ਰਾਫੀ ਰਾਹੀਂ ਪਲਾਸਟਿਕ ਦੇ ਲਫਾਫਿਆਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਰੇਸ਼ਮਾ ਕੋਹਲੀ ਨੇ ‘ਰੁੱਖ ਬਚਾਓ’ ਸਬੰਧੀ ਕਵਿਤਾ ਪੇਸ਼ ਕੀਤੀ। ਹੋਰਨਾਂ ਬੱਚਿਆਂ ਨੇ ਨੁੱਕੜ ਨਾਟਕ ਰਾਹੀਂ ਉਦਯੋਗੀਕਰਨ ਦੁਆਰਾ ਧਰਤੀ ਨੂੰ ਪਹੁੰਚ ਰਹੇ ਨੁਕਸਾਨ ਅਤੇ ਵਾਤਾਵਰਨ ਦੇ ਮਹੱਤਬ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਵੱਲੋਂ ਪੁਰਾਣੀਆਂ ਵਸਤਾਂ ਨੂੰ ਮੁੜ ਵਰਤੋਂ ਕਰਕੇ ਬਣਾਏ ਗਏ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ, ਜੋ ਖਿੱਚ ਦਾ ਕੇਂਦਰ ਰਹੀ।
ਭਗਤਾ ਭਾਈ (ਪੱਤਰ ਪ੍ਰੇਰਕ): ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਵਿਸ਼ਵਧਰਤੀ ਦਿਵਸ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਗੀਤ ਤੇ ਕਵਿਤਾਵਾਂ ਪੇਸ਼ ਕੀਤੀਆ ਤੇ ਧਰਤੀ ਦਿਵਸ ਸਬੰਧੀ ਪੋਸਟਰ ਬਣਾਏ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਕਿਹਾ ਕਿ ਧਰਤੀ ਦਿਵਸ ਇੱਕ ਵਿਸ਼ਵ ਵਿਆਪੀ ਲਹਿਰ ਹੈ ਜੋ ਕਿ ਵਾਤਾਵਰਨ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ 1970 ‘ਚ ਸ਼ੁਰੂ ਕੀਤੀ ਸੀ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਭਾਸ਼ਣ, ਗੀਤ ਤੇ ਕਵਿਤਾਵਾਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਚਾਉਕੇ (ਪੱਤਰ ਪ੍ਰੇਰਕ): ਮਾਤਾ ਸੁੰਦਰੀ ਕਾਨਵੈਂਟ ਸਕੂਲ ਵਿੱਚ ਵਿਸ਼ਵ ਧਰਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਗਰਾਊਂਡ ਵਿੱਚਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐਮਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਬੂਟਿਆਂ ਦੀ ਸੰਭਾਲ ਕਰਕੇ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ।