ਪੱਖੋ ਕੈਂਚੀਆਂ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਅੱਜ ਪਿੰਡ ਜੋਧਪੁਰ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਕਾਲਾ ਢਿੱਲੋਂ ਨੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ, ਉੱਥੇ ਹੀ ਵਿਸ਼ਵਕਰਮਾ ਦਿਵਸ ਮੌਕੇ ਉਨ੍ਹਾਂ ਪਿੰਡ ’ਚ ਬਣੇ ਵਿਸ਼ਵਕਰਮਾ ਮੰਦਰ ਤੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੁੰਦਿਆਂ ਸਰਬੱਤ ਦਾ ਭਲਾ ਮੰਗਿਆ। ਕਾਲਾ ਢਿੱਲੋਂ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇ ਹਲਕੇ ਦੇ ਲੋਕਾਂ ਦਾ ਸਾਥ ਮਿਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਵਿੱਚ ਬਰਨਾਲਾ ਦਾ ਹਰ ਇੱਕ ਮੁੱਦਾ ਉਠਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਚੀਮਾ, ਡਾ.ਬੱਬੂ ਵੜੈਚ, ਦੁੱਗਲ ਜੋਧਪੁਰ, ਜਸਪ੍ਰੀਤ ਜੱਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ