ਟੱਲੇਵਾਲ: ਕਾਂਗਰਸ ਪਾਰਟੀ ਦੇ ਪੰਜ ਸਾਲਾਂ ਦੇ ਰਾਜ ਦੌਰਾਨ ਗਰੀਬ ਵਰਗ ਨਾਲ ਧੱਕੇ ਹੋਏ ਹਨ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹਲਕਾ ਮਹਿਲ ਕਲਾਂ ਤੋਂ ਉਮੀਦਵਾਰ ਚਮਕੌਰ ਸਿੰਘ ਵੀਰ ਵਲੋਂ ਪਿੰਡ ਗਾਗੇਵਾਲ ਵਿੱਚ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਗਾਗੇਵਾਲ ਦੇ ਗ੍ਰਹਿ ਵਿੱਚ ਚੋਣ ਮੀਟਿੰਗ ਦੌਰਾਨ ਸਾਂਝੇ ਕੀਤੇ ਗਏ। ਇਸ ਮੌਕੇ ਬਸਪਾ ਉਮੀਦਵਾਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਭਲਾਈ ਸਕੀਮਾਂ ਚਲਾਉਣ ਵਾਲੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਨਾਉਣਾ ਚਾਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। -ਪੱਤਰ ਪ੍ਰੇਰਕ