ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 7 ਫਰਵਰੀ
ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਲਗਾਇਆ ਧਰਨਾ ਨਿਰਵਿਘਨ ਚੱਲ ਰਿਹਾ ਹੈ, ਜਿਸ ਵਿਚ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕਰ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਹਰਮੇਸ਼ ਕੁਮਾਰ, ਅਰਜਨ ਸਿੰਘ ਫੂਲ, ਸੁਖਜਿੰਦਰ ਸਿੰਘ, ਰਣਜੀਤ ਸਿੰਘ ਨੇ ਕਿਹਾ ਕਿ ਇਹ ਕਾਨੂੰਨਾਂ ਦੇ ਨਾਲ ਲੱਖਾਂ ਮਿਹਨਤਕਸ਼ ਲੋਕਾਂ ਦੀ ਰੋਟੀ ’ਤੇ ਲ ੱਤ ਵੱਜੇਗੀ ਤੇ ਸਾਰੇ ਲੋਕ ਕੰਮਾਂ ਤੋ ਵਿਹਲੇ ਹੋ ਜਾਣਗੇ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਤੋਂ ਇਲਾਵਾ ਬਲਦੇਵ ਸਿੰਘ ਮੰਡੀ ਕਲਾਂ ਨੇ ਗੀਤ ਪੇਸ਼ ਕੀਤੇ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਕਨੂੰਨਾਂ ਵਿਰੁੱਧ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਸ ਮਾਲ ਅੱਗੇ ਚੱਲ ਰਹੇ ਮੋਰਚੇ ਅੱਜ 130ਵੇਂ ਦਿਨ ਵੀ ਜਾਰੀ ਰਹੇ। ਇਨ੍ਹਾਂ ਮੋਰਚਿਆਂ ਵਿੱਚ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਮੋਦੀ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਜੋਸ਼ੀਲੀ ਨਾਅਰੇਬਾਜ਼ੀ ਕੀਤੀ।
ਟੌਲ ਪਲਾਜ਼ਾ ਮੋਰਚੇ ਵਿੱਚ ਜ਼ਿਲ੍ਹਾ ਆਗੂ ਮੋਠੂ ਸਿੰਘ ਕੋਟੜਾ, ਦਰਸ਼ਨ ਮਾਈਸਰਖਾਨਾ ਅਤੇ ਬੈਸਟ ਪ੍ਰਾਈਸ ਮੋਰਚੇ ਵਿੱਚ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਬੱਘੀ ਅਤੇ ਬਲਾਕ ਆਗੂ ਬਲਜੀਤ ਸਿੰਘ ਪੂਹਲਾ ਨੇ ਕਿਹਾ ਕਿ ਇੱਕ ਪਾਸੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਖੇਤੀ ਕਨੂੰਨਾਂ ਵਿੱਚ ਮਨਚਾਹੀਆਂ ਸੋਧਾਂ ਕਰਨ ਲਈ ਤਿਆਰ ਹੈ ਅਤੇ ਦੂਜੇ ਪਾਸੇ ਰਾਜ ਸਭਾ ਵਿੱਚ ਇਨ੍ਹਾਂ ਕਨੂੰਨਾਂ ਵਿੱਚ ਕੋਈ ਕਮੀ ਨਾ ਹੋਣ ਦੇ ਬਿਆਨ ਦਾਗ ਰਿਹਾ ਹੈ। ਜੇਕਰ ਕਨੂੰਨ ਸਹੀ ਹਨ, ਤਾਂ ਇਨ੍ਹਾਂ ਵਿੱਚ ਸੋਧਾਂ ਕਰਨ ਦੀ ਗੱਲ ਕਿਉਂ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਤੋ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ।
ਕੇਂਦਰੀ ਮੰਤਰੀ ਤੋਮਰ ਦੇ ਬਿਆਨ ਦੀ ਨਿਖੇਧੀ
ਬਰਨਾਲਾ (ਪਰਸ਼ੋਤਮ ਬੱਲੀ): ਸਥਾਨਕ ਰੇਲਵੇ ਸਟੇਸ਼ਨ ’ਤੇ 130 ਦਿਨਾਂ ਤੋਂ 30 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਦੀ ਅਗਵਾਈ ’ਚ ਰੋਹ ਭਰਪੂਰ ਲੱਗਾ ਧਰਨਾ ਜਾਰੀ ਹੈ | ਅੱਜ ਦੇ ਬੁਲਾਰਿਆਂ ਯਾਦਵਿੰਦਰ ਸਿੰਘ ਚੌਹਾਨਕੇ, ਗੁਰਦੇਵ ਮਾਂਗੇਵਾਲ, ਗੁਲਾਬ ਸਿੰਘ ਗਿੱਲ, ਬਲਵੀਰ ਕੌਰ ਕਰਮਗੜ੍ਹ, ਕਾਕਾ ਸਿੰਘ ਫਰਵਾਹੀ, ਸਾਧੂ ਸਿੰਘ ਛੀਨੀਵਾਲ ਵੱਲੋਂ ਇਸ ਲੋਕ ਅੰਦੋਲਨ ਨੂੰ ਮਹਿਜ਼ ਪੰਜਾਬ ਦਾ ਦੱਸਣ ’ਤੇ ਨਿੰਦਾ ਕੀਤੀ। ਅੱਜ ਭੋਲਾ ਸਿੰਘ ਠੀਕਰਾਵਾਲਾ, ਬਲਵੰਤ ਸਿੰਘ ਠੀਕਰੀਵਾਲਾ, ਨਿਰਮਲ ਸਿੰਘ ਭੱਠਲ, ਵਰਿਆਮ ਸਿੰਘ ਸਹੌਰ ਤੇ ਬੂਟਾ ਸਿੰਘ ਔਲਖ ਭੁੱਖ ਹੜਤਾਲ ’ਤੇ ਬੈਠੇ| ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਬਰਨਾਲਾ-ਲੁਧਿਆਣਾ ਰਾਜ ਮਾਰਗ |ਤੇ ਸਥਿਤ ਪਿੰਡ ਸੰਘੇੜਾ ਨੇੜਲੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ 131ਵੇਂ ਦਿਨ ਵੀ ਜਾਰੀ ਰਿਹਾ | ਯੂਨੀਅਨ ਦੇ ਇਕਾਈ ਜਨਰਲ ਸਕੱਤਰ ਕੁੁਲਜੀਤ ਸਿੰਘ ਵਜੀਦਕੇ, ਬਲਾਕ ਆਗੂ ਕੁੁਲਦੀਪ ਸਿੰਘ ਚੌਹਾਨਕੇ ਕਲਾਂ, ਜਥੇਦਾਰ ਉਦੈ ਸਿੰਘ ਹਮੀਦੀ, ਦਰਸ਼ਨ ਸਿੰਘ ਗੁੁਰਮ ਤੇ ਮੇਜਰ ਸਿੰਘ ਗੁੰਮਟੀ ਨੇ ਕਿਹਾ ਕਿ ਸੰਘਰਸ਼ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।