ਪੱਤਰ ਪ੍ਰੇਰਕ
ਅਬੋਹਰ, 9 ਫਰਵਰੀ
ਅਬੋਹਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਵਿਧਾਇਕ ਅਰੁਣ ਨਾਰੰਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਪਿੰਡ ਖੂਈਆਂ ਸਰਵਰ ਦੇ ਬਾਜ਼ਾਰ ਵਿੱਚ ਰੱਖੇ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਵਿਧਾਇਕ ਨਾਰੰਗ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਅੱਜ ਵੀ ਭਾਜਪਾ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਭਾਵੇਂ ਪਿਛਲੇ ਕੁਝ ਸਮੇਂ ਤੋਂ ਸੂਬੇ ਵਿੱਚ ਮਾਹੌਲ ਠੀਕ ਨਹੀਂ ਰਿਹਾ ਅਤੇ ਭਾਜਪਾ ਵਰਕਰਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਸੀ ਪਰ ਮੋਦੀ ਜੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਅਤੇ ਦੇਸ਼ ਲਈ ਇੱਕ ਇਤਿਹਾਸ ਰਚ ਦਿੱਤਾ ਹੈ।