ਪੱਤਰ ਪ੍ਰੇਰਕ
ਤਲਵੰਡੀ ਸਾਬੋ 11 ਅਕਤੂਬਰ
ਸਥਾਨਕ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਲੱਖਾਂ ਰੁਪਏ ਦੀਆਂ ਫਿਰੌਤੀਆਂ ਮੰਗਣ ਦੇ ਮਾਮਲੇ ’ਚ ਤਲਵੰਡੀ ਸਾਬੋ ਪੁਲੀਸ ਵੱਲੋਂ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫਿਰੋਜ਼ਪੁਰ ਜ਼ੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇੱਥੋਂ ਦੀ ਜੁਡੀਸ਼ਲ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਮੰਨਾ ਨੂੰ ਚਾਰ ਦਿਨ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਤਲਵੰਡੀ ਸਾਬੋ ਪੁਲੀਸ ਨੇ ਕੱਲ੍ਹ ਦੁਕਾਨਦਾਰ ਵਿਜੈ ਕੁਮਾਰ ਦੇ ਬਿਆਨਾਂ ਦੇ ਅਧਾਰ ’ਤੇ ਮਨਪ੍ਰੀਤ ਮੰਨਾ, ਰਿੰਪੀ ਪ੍ਰਧਾਨ ਅਤੇ ਸਤਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਤਲਵੰਡੀ ਸਾਬੋ ਪੁਲੀਸ ਨੇ ਉਕਤ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਮੰਨਾ ਦਾ ਅੱਠ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ।ਪਰ ਮਾਨਯੋਗ ਜੱਜ ਨੇ ਉਸ ਨੂੰ ਚਾਰ ਦਿਨ ਲਈ 14 ਅਕਤੂਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪਤਾ ਲੱਗਾ ਹੈ ਕਿ ਸੀਆਈਏ ਸਟਾਫ਼ ਬਠਿੰਡਾ ਭੇਜ ਦਿੱਤਾ ਹੈ। ਪੇਸ਼ੀ ਮੌਕੇ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।