ਪੱਤਰ ਪ੍ਰੇਰਕ
ਕਾਲਾਂਵਾਲੀ, 9 ਅਕਤੂਬਰ
ਇੱਥੋਂ ਦੇ ਪਿੰਡ ਤਖ਼ਤਮੱਲ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਯੂਥ ਕਲੱਬ ਐਸੋਸੀਏਸ਼ਨ ਸਿਰਸਾ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਜਗਜੀਵਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸੁਖਮਨੀ ਹਸਪਤਾਲ ਮੰਡੀ ਡੱਬਵਾਲੀ ਦੀ ਟੀਮ ਵੱਲੋਂ 85 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ। ਡਾਕਟਰਾਂ ਦੀ ਟੀਮ ਨੇ 25 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ। ਅੰਤ ਵਿੱਚ ਡਾਕਟਰਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਦੀ ਜਾਂਚ ਲਈ ਕੈਂਪ
ਹੰਡਿਆਇਆ (ਪੱਤਰ ਪ੍ਰੇਰਕ): ਇੱਥੇ ਆਂਗਣਵਾੜੀ ਸੈਂਟਰ ਨੰਬਰ 1 ਅਤੇ ਵਾਰਡ ਨੰਬਰ 11 ਵਿੱਚ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਨਪ੍ਰੀਤ ਕੌਰ, ਕਮਲਜੀਤ ਕੌਰ ਨੇ ਕੁੱਲ 60 ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਪਰਮਜੀਤ ਕੌਰ, ਦੀਪਕਾ ਰਾਣੀ, ਰਜਿਤ ਕੁਮਾਰ ਤੇ ਸਿਹਤ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।