ਮਹਿਲ ਕਲਾਂ (ਪੱਤਰ ਪ੍ਰੇਰਕ): ਮਹਿਲ ਕਲਾਂ ਦੇ ਉੱਘੇ ਕਿਸਾਨ ਆਗੂ ਬ੍ਰਿਜ ਲਾਲ ਸ਼ਰਮਾ (75) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਹੈ। ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ ਸੇਵਾਮੁਕਤ ਏਐੱਫਐੱਸਓ ਬ੍ਰਿਜ ਲਾਲ ਸ਼ਰਮਾ ਡੇਢ ਦਹਾਕੇ ਤੋਂ ਬੀਕੇਯੂ (ਡਕੌਂਦਾ) ਵਿੱਚ ਸਰਗਰਮ ਸਨ। ਉਨ੍ਹਾਂ ਦੇ ਪੁੱਤਰ ਮਾਸਟਰ ਬਲਜਿੰਦਰ ਪ੍ਰਭੂ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਹਨ। ਇਲਾਕੇ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਜੀਵ ਕੁਮਾਰ ਨੇ ਕਿਹਾ ਕਿ ਸ੍ਰੀ ਸ਼ਰਮਾ ਨੇ ਮੁਲਾਜ਼ਮਾਂ, ਕਿਸਾਨਾਂ ਦੇ ਹੱਕਾਂ ਲਈ ਲੜੇ ਅਨੇਕਾਂ ਸੰਘਰਸ਼ਾਂ ਵਿੱਚ ਹਿੱਸਾ ਲਿਆ ਸੀ।