ਪੱਤਰ ਪ੍ਰੇਰਕ
ਜੈਤੋ, 27 ਅਗਸਤ
ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਅਤੇ ਸਾਂਝੇ ਫੋਰਮ ਦੀ ਕਾਲ ’ਤੇ ਮੋਰਚੇ ਦੇ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ਉੱਪਰ 31 ਅਗਸਤ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਵੱਡੇ ਇਕੱਠ ਕੀਤੇ ਜਾਣਗੇ। ਬੀਕੇਯੂ (ਸਿੱਧੂਪੁਰ) ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਹੋ ਰਹੀ ਮਹਾ ਪੰਚਾਇਤ ਦਾ ਹਿੱਸਾ ਬਣਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਹਰ ਕੋਨੇ ਵਿੱਚ ਵੱਡੀ ਪੱਧਰ ’ਤੇ ਕਿਸਾਨਾਂ ਦੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਕਿਸਾਨਾਂ ਦੀ ਫ਼ਸਲ ’ਤੇ ਐਮਐਸਪੀ ਦਾ ਗਾਰੰਟੀ ਕਾਨੂੰਨ ਦੇਣ ਸਮੇਤ 12 ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਸਬੰਧ ’ਚ ਜ਼ਿਲ੍ਹਾ ਆਗੂਆਂ ਦੀ ਹੋਈ ਮੀਟਿੰਗ ’ਚ ਇਨ੍ਹਾਂ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਖ਼ਜ਼ਾਨਚੀ ਗੁਰਾਂਦਿੱਤਾ ਸਿੰਘ, ਸੁਖਚਰਨ ਸਿੰਘ, ਨਾਇਬ ਸਿੰਘ ਸਾਦਿਕ, ਵਿਪਨ ਸਿੰਘ ਸੇਖੋਂ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ, ਤੇਜਾ ਸਿੰਘ ਪੱਕਾ, ਰਮਨ ਸਿੰਘ, ਜਤਿੰਦਰਜੀਤ ਸਿੰਘ ਭਿੰਡਰ, ਨਿਰਮਲ ਕੋਟਕਪੂਰਾ, ਗੁਰਪ੍ਰੀਤ ਸਿੱਧੂ, ਜਗਦੇਵ ਜੈਤੋ, ਰਣਜੀਤ ਸਿੰਘ ਡੋਡ, ਸ਼ਮਸ਼ੇਰ ਸਿੰਘ ਮੱਲਾ, ਸੁਖਪ੍ਰੀਤ ਝੱਖੜਵਾਲਾ, ਬੇਅੰਤ ਸਿੰਘ ਸੂਰਘੂਰੀ, ਹਰਭਗਵਾਨ ਉਕੰਦਵਾਲਾ, ਅੰਗਰੇਜ਼ ਸਿੰਘ ਵਾਂਦਰ, ਕਸ਼ਮੀਰ ਸਿੰਘ ਰੋੜੀਕਪੂਰਾ, ਸੀਰਾ ਸਰਾਂ, ਬਲਵਿੰਦਰ ਜੈਤੋ, ਗੁਰਪ੍ਰੀਤ ਮੁਮਾਰਾ ਮੌਜੂਦ ਸਨ।