ਜ਼ੀਰਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਆਸਫਵਾਲਾ ਵਿੱਚ ਹੋਈ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਮਖੂ ਜਸਵੀਰ ਸਿੰਘ ਤੇ ਗੁਰਦੇਵ ਸਿੰਘ ਨੇ ਕਿਹਾ ਕਿ ਦਿਨੋਂ -ਦਿਨ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ, ਉਪਰੋਂ ਬਿਜਲੀ ਦੇ ਪ੍ਰੀਪੇਡ ਮੀਟਰ ਲਗਾ ਕਿ ਲੋਕਾਂ ’ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਹਾਲਤ ਵਿੱਚ ਪ੍ਰੀਪੇਡ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਮੀਟਿੰਗ ਉਪਰੰਤ ਇਕਾਈ ਆਸਫਵਾਲਾ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿੱਚ ਚਰਨਜੀਤ ਸਿੰਘ ਇਕਾਈ ਪ੍ਰਧਾਨ, ਗੁਰਪ੍ਰੀਤ ਸਿੰਘ ਜਰਨਲ ਸਕੱਤਰ, ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਕਰਮਜੀਤ ਸਿੰਘ ਮੀਤ ਪ੍ਰਧਾਨ ਨੂੰ ਚੁਣਿਆ ਗਿਆ। -ਪੱਤਰ ਪ੍ਰੇਰਕ