ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਨਵੰਬਰ
ਭਾਰਤੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਪਿੰਡ ਚੱਕ ਰਾਮ ਸਿੰਘ ਵਾਲਾ ਅਤੇ ਚੱਕ ਬਖਤੂ ਵਿੱਚ ਸੁਨੇਹਾ ਮੁਹਿੰਮ ਤਹਿਤ ਦਿੱਲੀ ਮੋਰਚੇ ਵਿੱਚ ਵੱਡੀ ਸ਼ਮੂਲੀਅਤ ਕਰਵਾਉਣ ਲਈ ਘਰ-ਘਰ ਜਾ ਕੇ ਕਿਰਤੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਔਰਤਾਂ ਨੇ ਮੋਦੀ ਸਰਕਾਰ ਦੀਆਂ ਸਾਮਰਾਜੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਔਰਤ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ, ਬਲਾਕ ਆਗੂ ਕਰਮਜੀਤ ਕੌਰ ਲਹਿਰਾ ਖਾਨਾ ਤੇ ਗੁਰਜੰਟ ਸਿੰਘ ਅਤੇ ਸਿਮਰਜੀਤ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਮੋਰਚਿਆਂ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਂਦ ਖੋਲ੍ਹਣ ਲਈ ਇਨ੍ਹਾਂ ਮੋਰਚਿਆਂ ਵਿੱਚ ਕਿਰਤੀ ਲੋਕਾਂ ਦੀ ਗਿਣਤੀ ਵਧਾਉਣ ਲਈ ਮੁਹਿੰਮ ਚਲਾਈ ਗਈ ਹੈ। ਕਿਸਾਨ ਬੀਬੀਆਂ ਨੇ ਭਰਾਵਾਂ ਦੇ ਨਾਲ-ਨਾਲ ਔਰਤਾਂ ਨੂੰ ਵੀ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।