ਜੀਵਨ ਕ੍ਰਾਂਤੀ
ਝੁਨੀਰ, 28 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਖ਼ਿਆਲੀ ਚਹਿਲਾਂ ਵਾਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਮਿਲਖਾ ਦਾ ਵਿਰੋਧ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਅਤੇ ਝੁਨੀਰ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਨੇ ਕਿਹਾ ਕਿ ਉਹ ਭਾਜਪਾ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੇ ਲੀਡਰ ਕਿਸੇ ਵੀ ਪਿੰਡ ਵਿੱਚ ਜਾਣਗੇ ਤਾਂ ਇਨ੍ਹਾਂ ਦਾ ਵਿਰੋਧ ਹਰ ਥਾਈਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਕਿਸਾਨਾਂ ਮਜ਼ਦੂਰਾਂ ਦੀ ਕਾਤਲ ਹੈ। ਉਨ੍ਹਾਂ ਕਿਹਾ ਕਿ ਜਿਹੜਾ ਭਾਜਪਾ ਉਮੀਦਵਾਰ ਜਗਜੀਤ ਸਿੰਘ ਮਿਲਖਾ ਇਹ ਕਹਿ ਰਿਹਾ ਹੈ ਕਿ ਇਹ ਕਿਸੇ ਸਿਆਸੀ ਪਾਰਟੀ ਦੇ ਆਗੂਆਂ ਨੇ ਵਿਰੋਧ ਕੀਤਾ ਹੈ, ਉਹ ਸਾਰਾ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਬੀਕੇਯੂ ਡਕੌਂਦਾ ਵੱਲੋਂ ਐਲਾਨ ਕੀਤਾ ਗਿਆ ਹੈ।