ਨਿੱਜੀ ਪੱਤਰ ਪ੍ਰੇਰਕ
ਧਨੌਲਾ, 7 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਧਨੌਲਾ ਵਿੱਚ ਹੋਈ ਜਿਸ ਵਿੱਚ ਜਥੇਬੰਦੀ ਦੀਆਂ ਸਮੱਸਿਆਵਾਂ ਅਤੇ ਹੋਰ ਫੰਡਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ 11 ਜੁਲਾਈ ਨੂੰ ਜਥੇਬੰਦੀ ਵੱਲੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅਤੇ ਸੂਬੇ ਦੇ ਮੰਤਰੀਆਂ ਦੇ ਘਰਾਂ ਮੂਹਰੇ ਪੱਕੇ ਮੋਰਚਿਆਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ’ਤੇ ਐੱਸਸੀ/ਐੱਸਟੀ ਐਕਟ ਤਹਿਤ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਸਬੰਧਤ ਐੱਸਐੱਚਓ ’ਤੇ ਬਣਦੀ ਕਰਨ ਦੀ ਮੰਗ ਕੀਤੀ ਗਈ ਅਤੇ ਜਗਤਾਰ ਸਿੰਘ ਲੱਡੀ ਕੇਸ ’ਚੋਂ ਬਾਹਰ ਕੱਢਣ ਦੀ ਮੰਗ ਕੀਤੀ ਗਈ। ਉਨ੍ਹਾਂ ਆਖਿਆ ਕਿ ਕਿਸਾਨ ਕਾਫੀ ਸਮੇਂ ਆਪਣੀਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੀਟਿੰਗ ਵਿੱਚ ਸੂਬਾ ਆਗੂ ਰੂਪ ਸਿੰਘ ਛੰਨਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਬਦਰਾ, ਬਲਦੇਵ ਸਿੰਘ ਬਡਬਰ, ਜਰਨੈਲ ਸਿੰਘ ਜਵੰਧਾ ਪਿੰਡੀ, ਕਿਸਨ ਸਿੰਘ ਛੰਨਾ, ਰੂਪ ਸਿੰਘ ਧੌਲਾ, ਜਵਾਲਾ ਸਿੰਘ ਬਡਬਰ, ਦਰਸ਼ਨ ਸਿੰਘ ਭੈਣੀ ਮਹਿਰਾਜ, ਨਰਿੱਪਜੀਤ ਸਿੰਘ ਬਡਬਰ, ਲਖਵੀਰ ਕੌਰ ਧਨੌਲਾ, ਅਮਰਜੀਤ ਕੌਰ ਬਡਬਰ, ਕਮਲਜੀਤ ਕੌਰ ਬਰਨਾਲਾ ,ਭਗਤ ਸਿੰਘ ਛੰਨਾ, ਪ੍ਰਧਾਨ ਗੁਰਚਰਨ ਸਿੰਘ ਭੋਲਾ ਰਾਜੀਆ, ਦਰਸ਼ਨ ਸਿੰਘ ਨੰਬਰਦਾਰ ਹਰੀਗੜ , ਹਰਪ੍ਰੀਤ ਸਿੰਘ ਹਰੀਗੜ, ਪ੍ਰਧਾਨ ਧਨੌਲਾ ਕੇਵਲ ਸਿੰਘ, ਭਿੰਦਰ ਸਿੰਘ ਢਿੱਲੋਂ, ਹਰਦੀਪ ਸਿੰਘ ਕਾਲਾ ਤੋਂ ਇਲਾਵਾ ਪਿੰਡ ਇਕਾਈਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਕਿਸਾਨ ਆਗੂ ਮੌਜੂਦ ਸਨ।