ਪੱਤਰ ਪੇ੍ਰਕ
ਮੰਡੀ ਘੁਬਾਇਆ, 3 ਮਈ
ਬਿਜਲੀ ਬੋਰਡ ਵੱਲੋਂ ਪੰਜਾਬ ਭਰ ਵਿਚ ਪ੍ਰੀਪੇਡ ਮੀਟਰ ਲਗਾਉਣ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪਿੰਡ ਘੁਬਾਇਆ ਵਿਖੇ ਬਿਜਲੀ ਬੋਰਡ ਵੱਲੋਂ ਪ੍ਰੀਪੇਡ ਮੀਟਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਜਦੋਂ ਇਸ ਦਾ ਭਾਰਤੀ ਕਿਸਾਨ ਯੂਨੀਅਨ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਪਤਾ ਲੱਗਿਆ ਉਨ੍ਹਾਂ ਬਿਜਲੀ ਬੋਰਡ ਵੱਲੋਂ ਲਗਾਏ ਗਏ ਪ੍ਰੀ-ਪੇਡ ਮੀਟਰਾਂ ਨੂੰ ਪੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਬੋਰਡ ਵੱਲੋਂ ਫਿਰ ਤੋਂ ਪ੍ਰੀਪੇਡ ਮੀਟਰ ਲਗਾਏ ਗਏ ਤਾਂ ਅਧਿਕਾਰੀਆਂ ਦਾ ਯੂਨੀਅਨ ਵੱਲੋਂ ਘਿਰਾਓ ਕੀਤਾ ਜਾਵੇਗਾ। ਜਦੋਂ ਇਸ ਦੇ ਸਬੰਧ ਵਿਚ ਬਿਜਲੀ ਬੋਰਡ ਦੇ ਐਕਸੀਅਨ ਫੁੰਮਣ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਇਸ ਤਰ੍ਹਾਂ ਦਾ ਮਸਲਾ ਹਾਲੇ ਤੱਕ ਸਾਡੇ ਧਿਆਨ ਵਿਚ ਨਹੀਂ ਲਿਆਂਦਾ ਗਿਆ, ਪਰ ਜੇਕਰ ਕੋਈ ਵੀ ਲੱਗੇ ਹੋਏ ਮੀਟਰ ਉਤਾਰਦਾ ਹੈ ਤਾਂ ਉਸ ਵਿਰੁੱਧ ਜੋ ਵੀ ਬਣਦੀ ਕਾਰਵਾਈ ਹੋਵੇਗੀ, ਕੀਤੀ ਜਾਵੇਗੀ।