ਪੱਤਰ ਪ੍ਰੇਰਕ
ਹੰਡਿਆਇਆ, 7 ਜੁਲਾਈ
ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਇਕਾਈ ਦੀ ਮੀਟਿੰਗ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸਾਹੀ ਨੌਵੀਂ ਹੰਡਿਆਇਆ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਲੋਕ ਮਾਰੂ ਨੀਤੀਆਂ ’ਤੇ ਚੱਲ ਰਹੀਆਂ ਹਨ, ਜਿਸ ਦੀ ਮਿਸਾਲ ਅਗਨੀਪਥ ਯੋਜਨਾ ਤੋਂ ਮਿਲਦੀ ਹੈ। ਇਸ ਨਾਲ ਨੌਜਵਾਨ ਬੇਰੁਜ਼ਗਾਰ ਹੋਣਗੇ ਤੇ ਇਹ ਯੋਜਨਾ ਕਾਰਪੋਰੇਟ ਘਰਾਣਿਆਂ ਲਈ ਪੇਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 12 ਜੁਲਾਈ ਨੂੰ ਪੰਜਾਬ ਦੇ ਸਾਰੇ ੜਿਪਟੀ ਕਮਿਸ਼ਨਰਾਂ ਨੂ ਇਸ ਯੋਜਨਾ ਨੂੰ ਵਾਪਸ ਲੈਣ ਲਈ ਮੰਗ ਪੱਤਰ ਦਿੱਤੇ ਜਾਣਗੇ।