ਪਰਮਜੀਤ ਸਿੰਘ
ਫਾਜ਼ਿਲਕਾ, 31 ਮਈ
ਪੰਜਾਬ ਭੱਠਾ ਵਰਕਰਜ਼ ਯੂਨੀਅਨ (ਏਟਕ) ਵੱਲੋਂ ਆਪਣੀਆਂ ਮੰਗਾਂ ਲਈ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਲਗਾਕੇ ਆਵਾਜਾਈ ਠੱਪ ਕੀਤੀ ਗਈ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਮਰੇਡ ਗੁਰਨਾਮ ਸਿੰਘ ਪੰਜਾਬ ਪ੍ਧਾਨ, ਕਾਮਰੇਡ ਸੁਰਿੰਦਰ ਢੰਡਿਆ, ਕਾਮਰੇਡ ਰਾਜ ਰਾਣੀ, ਕਾਮਰੇਡ ਵੀਰ ਸਿੰਘ, ਕਾਮਰੇਡ ਰਕੇਸ਼ ਕੁਮਾਰ, ਕਾਮਰੇਡ ਬਲਵਿੰਦਰ ਮਹਾਲਮ,ਕਾਮਰੇਡ ਹੰਸਰਾਜ ਗੋਲਡਨ ਨੇ ਕਿਹਾ ਕਿ ਭੱਠਾ ਮਜ਼ਦੂਰਾਂ ਵੱਲੋਂ ਸਰਕਾਰੀ ਰੇਟਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਭੱਠਾ ਮਜ਼ਦੂਰਾਂ ਵੱਲੋਂ ਫਾਜ਼ਿਕਲਾ-ਫਿਰੋਜ਼ਪੁਰ ਰੋਡ ’ਤੇ ਹਫ਼ਤਾ ਪ੍ਰਦਰਸ਼ਨ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਯੂਨੀਅਨ ਦਾ ਮੈਂਬਰ ਕਾਮਰੇਡ ਬਲਵਿੰਦਰ ਸਿੰਘ ਅੱਜ ਤੋਂ ਮਰਨ ਵਰਤ ’ਤੇ ਬੈਠੇਗਾ ਅਤੇ ਜਦੋਂ ਤੱਕ ਯੂਨੀਅਨ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਸ ਦਾ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ।