ਪਰਮਜੀਤ ਸਿੰਘ
ਫਾਜ਼ਿਲਕਾ, 29 ਜਨਵਰੀ
ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਕਾਂਗਰਸੀ ਉਮੀਦਵਾਰ ਤੇ ਵਿਧਾਇਕ ਦਵਿੰਦਰ ਘੁਬਾਇਆ ਦਾ ਲਗਾਤਾਰ ਹਲਕੇ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਅੱਜ ਉਨ੍ਹਾਂ ਦੀ ਚੋਣ ਮੁਹਿੰਮ ਲਈ ਨਿਕਲੇ ਸਾਬਕਾ ਸੰਸਦ ਮੈਂਬਰ ਤੇ ਪਿਤਾ ਸ਼ੇਰ ਸਿੰਘ ਘੁਬਾਇਆ ਨੂੰ ਪਿੰਡ ਲੱਖੇ ਕੜਾਹੀਆਂ ਵਿਖੇ ਲੋਕਾਂ ਨੇ ਘੇਰ ਲਿਆ ਅਤੇ ਉਨ੍ਹਾਂ ਪੰਜ ਸਾਲ ਦੌਰਾਨ ਕੀਤੇ ਕੰਮਾਂ ਬਾਰੇ ਸਵਾਲ ਕੀਤੇ। ਭਾਵੇਂ ਕਿ ਸ੍ਰੀ ਸ਼ੇਰ ਸਿੰਘ ਘੁਬਾਇਆ ਲੋਕਾਂ ਨੂੰ ਸਮਝਾਉਣ ਲਈ ਆਪਣੀਆਂ ਦਲੀਲਾਂ ਦਿੰਦੇ ਰਹੇ ਪਰ ਪਿੰਡ ਦੇ ਲੋਕਾਂ ਨੇ ਇਕ ਨਾ ਸੁਣੀ। ਅਖੀਰ ਉਨ੍ਹਾਂ ਨੇ ਹੱਥ ਜੋੜ ਕੇ ਉਥੋਂ ਜਾਣਾ ਹੀ ਠੀਕ ਸਮਝਿਆ। ਵਿਰੋਧ ਕਰ ਰਹੇ ਲੋਕਾਂ ਵੱਲੋਂ ਘੁਬਾਇਆ ਪਰਿਵਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।