ਜ਼ੀਰਾ: ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ੀਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ 15 ਜ਼ਰੂਰਤਮੰਦ ਵਿਧਵਾਵਾਂ ਅਤੇ ਅੰਗਹੀਣਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਪ੍ਰਧਾਨ ਰਣਜੀਤ ਸਿੰਘ ਰਾਏ ਜ਼ੀਰਾ ਵੱਲੋਂ ਵੰਡੇ ਗਏ। ਇਸ ਮੌਕੇ ਬਲਵਿੰਦਰ ਕੌਰ ਲਹੁਕੇ ਕਲਾਂ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ: ਐੱਸਪੀ ਸਿੰਘ ਓਬਰਾਏ ਵੱਲੋਂ ਜ਼ੀਰਾ ਵਿੱਚ ਬਹੁਤ ਹੀ ਘੱਟ ਰੇਟਾਂ ’ਤੇ ਟੈਸਟ ਕਰਵਾਉਣ ਲਈ ਲੈਬਾਰਟਰੀ ਖੋਲ੍ਹੀ ਗਈ ਹੈ। ਇਸ ਤੋਂ ਇਲਾਵਾ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ, ਮੈਡੀਕਲ ਸਹਾਇਤਾ ਅਤੇ ਕਈ ਤਰ੍ਹਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। -ਪੱਤਰ ਪ੍ਰੇਰਕ