ਪੱਤਰ ਪ੍ਰੇਰਕ
ਨਥਾਣਾ, 14 ਜੂਨ
ਸਥਾਨਕ ਬਲਾਕ ਦੇ ਇੱਕ ਦਰਜਨ ਦੇ ਕਰੀਬ ਪਿੰਡਾਂ ਦੇ ਛੱਪੜਾਂ ਵਿੱਚ ਗੰਗਬੂਜੀਆਂ ਮੱਛੀਆਂ ਛੱਡੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ ਇੰਦਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਮੱਛੀਆਂ ਮਲੇਰੀਏ ਅਤੇ ਡੇਂਗੂ ਦੇ ਲਾਰਵੇ ਖਾ ਜਾਂਦੀਆਂ ਹਨ, ਜਿਸ ਕਾਰਨ ਇਸ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਡਰ ਘਟ ਜਾਂਦਾ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਮੱਛੀਆਂ ਦੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਦਿੰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਜਦੋਂ ਕਰੋਨਾ ਦਾ ਕਹਿਰ ਚੱਲ ਰਿਹਾ ਹੈ ਤਾਂ ਹੋਰਨਾਂ ਬੀਮਾਰੀਆਂ ਤੋਂ ਬਚਾਅ ਰੱਖਣ ਦੀ ਵੱਡੀ ਲੋੜ ਹੈ। ਮੱਛੀਆਂ ਛੱਡਣ ਮੌਕੇ ਸਿਹਤ ਸੁਪਰਵਾਈਜ਼ਰ ਤੇਜਿੰਦਰ ਸਿੰਘ, ਬਲਵੀਰ ਸਿੰਘ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।