ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਅਕਤੂਬਰ
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਡੀਐੱਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਲਾਕੇ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਵਿੱਚ ਐੱਸਐੱਚਓ ਨਥਾਣਾ ਬਲਵਿੰਦਰ ਸਿੰਘ, ਐੱਸਐੱਚਓ ਨੇਹੀਆਂਵਾਲਾ ਜਸਵੀਰ ਸਿੰਘ ਚਾਹਲ, ਪੁਲੀਸ ਚੌਕੀ ਭੁੱਚੋ ਮੰਡੀ ਦੇ ਇੰਚਾਰਜ ਅਜੈਪਾਲ ਸਿੰਘ, ਗੋਨਿਆਣਾ ਚੌਕੀ ਇੰਚਾਰਜ ਅਵਤਾਰ ਸਿੰਘ ਅਤੇ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਦੇ ਇੰਚਾਰਜ ਰਘਬੀਰ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮ ਸ਼ਾਮਲ ਸਨ। ਇਸ ਮੌਕੇ ਡੀਐੱਸਪੀ ਰਵਿੰਦਰ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸੰਵੇਦਨਸ਼ੀਲ ਬੂਥਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਅਤੇ ਪੰਚਾਇਤੀ ਚੋਣਾਂ ਦੌਰਾਨ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।