ਬਰਨਾਲਾ: ‘ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਅਨੁਸਾਰ ਸਿਹਤ ਸਹੂਲਤਾਂ ਦੀ ਪੁਖਤਗੀ ਲਈ ਇੱਕ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਨਕ ਹੰਡਿਆਇਆ ਚੌਕ ਨੇੜੇ ਨਗਰ ਕੌਂਸਲ ਬਰਨਾਲਾ ਦੀ ਜਗ੍ਹਾ ’ਚ ਸਥਾਪਤ ਕੀਤਾ ਜਾ ਰਿਹਾ ਹੈ। ਜਿਸ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਸਤੰਬਰ ਨੂੰ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।’ ਹਲਕਾ ਬਰਨਾਲਾ ਇੰਚਾਰਜ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੌਕੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਸ਼ਮੂਲੀਅਤ ਕਰਨਗੇ। ਸ੍ਰੀ ਢਿੱਲੋਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਸਿਰਫ ਦੋ ਹੀ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ। ਇਸ ਪ੍ਰਸ਼ਤਾਵਿਤ ਹਸਪਤਾਲ ’ਤੇ 100 ਕਰੋੜ ਦੇ ਕਰੀਬ ਖਰਚ ਆਵੇਗਾ, ਜਿਸ ਲਈ ਪਹਿਲੇ ਪੜਾਅ ’ਚ 40 ਕਰੋੜ ਦੀ ਗ੍ਰਾਂਟ ਜਾਰੀ ਹੋ ਚੁੱਕੀ ਹੈ।