ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ
ਲੰਬਾ ਸਮਾਂ ਆਵਾਜਾਈ ਵਿਭਾਗ ਵਿੱਚ ਜ਼ਿਲ੍ਹਾ ਟਰਾਂਸਪੋਰਟ ਅਫਸਰ ਵਜੋਂ ਤਾਇਨਾਤ ਗੁਰਚਰਨ ਸਿੰਘ ਸੰਧੂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਕੇ ਆਪਣੇ ਸਿਆਸੀ ਜੀਵਨ ਦੀ ਪਾਰੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀ ਜੀਵਨ ’ਚ ਭੰਗੜਾ ਕਲਾਕਾਰ ਵਜੋਂ ਕੌਮੀ ਪੱਧਰ ’ਤੇ ਨਾਮਣਾ ਖੱਟਣ ਅਤੇ ਨੌਕਰੀ ਦੌਰਾਨ ਲੋਕ ਪੱਖੀ ਅਧਾਰ ਬਣਾਈ ਰੱਖਣ ਵਾਲੇ ਸ੍ਰੀ ਸੰਧੂ ਵੱਲੋਂ ਕਾਫੀ ਸਮੇਂ ਤੋਂ ਸਿਆਸਤ ਵਿੱਚ ਆਉਣ ਦੀਆਂ ਕਿਆਸ ਅਰਾਈਆਂ ਚੱਲ ਰਹੀਆਂ ਸਨ ਪਰ ਹੁਣ ਉਹ ਵਿਧੀਵੱਧ ਰੂਪ ਵਿੱਚ ਭਾਜਪਾ ’ਚ ਸ਼ਾਮਲ ਹੋ ਗਏ ਹਨ। ਸ੍ਰੀ ਸੰਧੂ ਨੇ ਦੱਸਿਆ ਕਿ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਮਨੋਰਥ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਹੈ।