ਪੱਤਰ ਪ੍ਰੇਰਕ
ਝੁਨੀਰ, 4 ਦਸੰਬਰ
ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਅੱਜ ਪਿੰਡ ਖਿਆਲੀ ਚਹਿਲਾਂਵਾਲੀ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ। ਉਨ੍ਹਾਂ ਲਗਪਗ 35 ਲੱਖ ਰੁਪਏ ਦੀ ਲਾਗਤ ਨਾਲ ਖੇਤਾਂ ਲਈ ਨਹਿਰੀ ਪਾਣੀ ਦੀ ਨਵੀਂ ਪਾਈਪਲਾਈਨ ਪਾਉਣ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਪਿੰਡ ਦੇ 500 ਕਿੱਲੇ ਦੇ ਰਕਬੇ ਨੂੰ ਨਹਿਰੀ ਪਾਣੀ ਦਾ ਲਾਭ ਮਿਲੇਗਾ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਆਗੂ ਮੌਜੂਦ ਸਨ।