ਪੱਤਰ ਪੇ੍ਰਕ
ਭਗਤਾ ਭਾਈ, 25 ਨਵੰਬਰ
ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ, ਜਿਨ੍ਹਾਂ ਦਾ ਬੀਤੇ ਦਿਨੀਂ ਭਗਤਾ ਭਾਈ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਦਾ ਅੰਤਿਮ ਸੰਸਕਾਰ ਅੱਜ ਸ਼ਾਮ ਭਗਤਾ ਭਾਈ ਦੀ ਸ਼ਮਸ਼ਾਨ ਘਾਟ ਵਿਚ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ, ਡੇਰਾ ਸਲਾਬਤਪੁਰਾ ਦੇ ਪ੍ਰਬੰਧਕ, 45 ਮੈਂਬਰੀ ਕਮੇਟੀ ਦੇ ਮੈਂਬਰ ਅਤੇ ਡੇਰਾ ਪ੍ਰੇਮੀ ਹਾਜ਼ਰ ਸਨ। ਮਨੋਹਰ ਲਾਲ ਕਤਲ ਮਾਮਲੇ ਵਿਚ ਇਨਸਾਫ ਲੈਣ ਲਈ ਡੇਰਾ ਪ੍ਰੇਮੀਆਂ ਵੱਲੋਂ ਪਿਛਲੇ ਪੰਜ ਦਿਨਾਂ ਤੋਂ ਲਗਾਏ ਧਰਨੇ ਦੀ ਸਮਾਪਤੀ ਤੋਂ ਬਾਅਦ ਅੱਜ ਸ਼ਾਮ ਮਨੋਹਰ ਲਾਲ ਦੀ ਮ੍ਰਿਤਕ ਦੇਹ ਨੂੰ ਕਸਬਾ ਭਗਤਾ ਭਾਈ ਵਿਖੇ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲੀਸ ਪ੍ਰਸ਼ਾਸਨ ਹਾਜ਼ਰ ਸੀ।