ਨਵਕਿਰਨ ਸਿੰਘ
ਮਹਿਲ ਕਲਾਂ, 10 ਜੂਨ
ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਨਵ ਨਿਯੁਕਤ ਅਬਜ਼ਰਵਰ ਤੇ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਾਰਟੀ ਵਰਕਰਾਂ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਪਿੰਡ ਸਹਿਜੜਾ ’ਚ ਮੀਟਿੰਗ ਕੀਤੀ।
ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ਵਰਕਰਾਂ ਨੂੰ ਅਗਲੀਆ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਜੁੱਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਦਿੱਲੀ ਸਰਕਾਰ ਦੀਆ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਲੋਕ ਪੰਜਾਬ ਵਿੱਚ ਵੀ ‘ਆਪ’ ਨੂੰ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤਾਲਾਬੰਦੀ ਦੌਰਾਨ ਬੇਰੁਜ਼ਗਾਰ ਹੋਏ ਲੋਕਾਂ ਕੋਲੋਂ ਬਿੱਜਲੀ ਦੇ ਬਿੱਲ, ਬੈਂਕਾਂ ਦੀਆਂ ਕਿਸ਼ਤਾਂ, ਬੱਚਿਆਂ ਦੀਆਂ ਸਕੂਲ ਫੀਸਾਂ ਮੰਗ ਕੇ ਲੋਕਾਂ ’ਤੇ ਭਾਰੀ ਬੋਝ ਲੱਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦਾ ਕੋਈ ਵੀ ਕੰਮ ਨਹੀਂ ਸੰਵਾਰਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਪੰਡੋਰੀ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਮਨਜੀਤ ਸਿੰਘ ਸਹਿਜੜਾ, ਗੁਰਦਿੱਤ ਸਿੰਘ, ਤੇਜਾ ਸਿੰਘ ਕਾਲਾਬੂਲਾ, ਬਲਦੀਪ ਸਿੰਘ ਦੀਵਾਨਾ ਆਦਿ ਨੇ ਵੀ ਸੰਬੋਧਨ ਕੀਤਾ।