ਪੱਤਰ ਪ੍ਰੇਰਕ
ਹੰਡਿਆਇਆ, 3 ਅਗਸਤ
ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਦੇਰ ਸ਼ਾਮ ਇੱਥੇ ਪਹੁੰਚੇ। ਸ਼ਾਹੀ ਇਮਾਮ ਨੇ ਕਿਹਾ ਕਿ ਸਮੁੱਚੇ ਪੰਜਾਬ ਵਾਸੀ ਵਿਦੇਸ਼ ਜਾਣਾ ਤਿਆਗ ਕੇ ਆਪਣੀ ਬੋਲੀ ਅਤੇ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ, ਵਿਦੇਸ਼ ਜਾ ਕੇ ਆਪਣਾ ਨਿੱਜੀ ਲਾਭ ਤਾਂ ਹੋ ਸਕਦਾ ਹੈ ਪਰ ਸਮੁੱਚੇ ਤੌਰ ‘ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਨੁਕਸਾਨ ਹੁੰਦਾ ਹੈ| ਉਨ੍ਹਾਂ ਭਗਵੰਤ ਮਾਨ ਸਰਕਾਰ ਪਾਸੋਂ ਮੰਗ ਕੀਤੀ ਕਿ ਗੈਂਗਸਟਰਾਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਚਾਹੀਦਾ ਹੈ।