ਮੋਗਾ: ਇੱਥੇ ਡੀਸੀ ਸੰਦੀਪ ਹੰਸ ਦੇ ਸਿਖਲਾਈ ਕੋਰਸ ਉੱਤੇ ਚਲੇ ਜਾਣ ਮਗਰੋਂ ਪੰਜਾਬ ਸਰਕਾਰ ਨੇ 2009 ਬੈਚ ਦੇ ਆਈਏਐੱਸ ਅਧਿਕਾਰੀ ਹਰੀਸ਼ ਨਾਇਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਤਾਇਨਾਤ ਕੀਤਾ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ ਲੱਗੇ ਹੋਏ ਸਨ। ਉਨ੍ਹਾਂ ਅਹੁਦਾ ਸੰਭਾਲਣ ਮਗਰੋਂ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਰੋਨਾ ਮਹਾਮਾਰੀ ਅਤੇ ਕਣਕ ਖਰੀਦ ਪ੍ਰਬੰਧਾਂ ਦੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਲੋਕਾਂ ਨੂੰ ਕਰੋਨਾ ਤੋਂ ਬਚਾਉਣਾ ਸਭ ਤੋਂ ਵੱਡੀ ਪਹਿਲ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ