ਪਵਨ ਗੋਇਲ
ਭੁੱਚੋ ਮੰਡੀ, 28 ਜੂਨ
ਨੈਣ ਜੋਤੀ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਚਿੰਤਪੁਰਨੀ ਮੰਦਰ ਭੁੱਚੋ ਕੈਂਚੀਆਂ ਵਿੱਚ ਚਲਾਏ ਜਾ ਰਹੇ ਵੱਖ-ਵੱਖ ਹਸਪਤਾਲਾਂ ਵਿੱਚ ਕੈਂਪ ਲਗਾਏ ਗਏ। ਇਸ ਦੌਰਾਨ ਰਾਮ ਸਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਆਈ ਹਸਪਤਾਲ ਵਿੱਚ ਡਾ. ਸਵਤੰਤਰ ਗੁਪਤਾ ਨੇ 159 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਅੱਠ ਮਰੀਜ਼ਾਂ ਦੀ ਅਪਰੇਸ਼ਨਾਂ ਲਈ ਚੋਣ ਕੀਤੀ। ਮਹਿੰਦਰ ਮੁਕੇਸ਼ ਬਾਂਸਲ ਚੈਰੀਟੇਬਲ ਡੈਂਟਲ ਹਸਪਤਾਲ ਵਿੱਚ ਡਾ. ਨੂਪੁਰ ਨੇ 25 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਐਕਸ-ਰੇਅ ਕੀਤੇ। ਇਸੇ ਤਰ੍ਹਾਂ ਵਿਜੇ ਲਕਸ਼ਮੀ ਚੈਰੀਟੇਬਲ ਵਿਮੈਨ ਹਸਪਤਾਲ ਵਿੱਚ ਔਰਤ ਰੋਗਾਂ ਦੀ ਮਾਹਿਰ ਡਾ. ਸ਼ਾਇਨਾ ਕਾਂਸਲ ਨੇ 10 ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਮੰਦਰ ਕਮੇਟੀ ਵੱਲੋਂ ਲੰਗਰ ਲਗਾਇਆ ਗਿਆ। ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ ਅਤੇ ਚੇਅਰਮੈਨ ਪਵਨ ਬਾਂਸਲ ਨੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ।