ਭੁੱਚੋ ਮੰਡੀ
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਭਾਰਤ ਦੀ ਸਰਕਾਰੀ ਭਾਸ਼ਾ ਨੂੰ ਸਮਰਪਿਤ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਹਿੰਦੀ ਵਿੱਚ ਵਿਚਾਰ, ਵਚਨ ਅਤੇ ਖ਼ਬਰਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ, ਅਤੇ ਨੌਵੀਂ ਅਤੇ ਦਸਵੀਂ ਜਮਾਤ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਐਮਡੀ ਪ੍ਰੋਫੈਸਰ ਐਮਐਲ ਅਰੋੜਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ। ਮੈਡਮ ਇੰਦੂ ਨੇ ਦੱਸਿਆ ਕਿ 14 ਸਤੰਬਰ 1949 ਨੂੰ ਸੰਵਿਧਾਨ ਸਭਾ ਵਿੱਚ ਹਿੰਦੀ ਨੂੰ ਕੇਂਦਰ ਦੀ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਸੀ। -ਪੱਤਰ ਪ੍ਰੇਰਕ