ਪੱਤਰ ਪ੍ਰੇਰਕ
ਜ਼ੀਰਾ, 24 ਮਈ
ਥਾਣਾ ਸਿਟੀ ਜ਼ੀਰਾ ਵਿੱਚ ਡਿਊਟੀ ਦੌਰਾਨ ਹੋਮਗਾਰਡ ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਸਿਟੀ ਜ਼ੀਰਾ ਦੀ ਐੱਸਐੱਚਓ ਦੀਪਕਾ ਰਾਣੀ ਨੇ ਦੱਸਿਆ ਕਿ ਹੋਮਗਾਰਡ ਦੇ ਮੁਲਾਜ਼ਮ ਗੁਰਬਚਨ ਸਿੰਘ (52) ਟਿੱਬਾ ਬਸਤੀ ਜ਼ੀਰਾ ਰਾਤ ਸਮੇਂ ਖਜ਼ਾਨੇ ਵਿੱਚ ਡਿਊਟੀ ਕਰ ਰਹੇ ਸਨ ਕਿ ਜਦੋਂ ਸਵੇਰ ਹੋਣ ’ਤੇ ਮੁਲਾਜ਼ਮਾਂ ਨੇ ਦੇਖਿਆ ਕਿ ਉਹ ਡਿੱਗੇ ਪਏ ਸਨ ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਜ਼ੀਰਾ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕਰਨ ਉਪਰੰਤ ਮ੍ਰਿਤਕ ਮੁਲਾਜ਼ਮ ਦੀ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਅੱਜ ਮ੍ਰਿਤਕ ਮੁਲਾਜ਼ਮ ਗੁਰਬਚਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਮਾਣ-ਸਨਮਾਨ ਨਾਲ ਜ਼ੀਰਾ ਵਿੱਚ ਕਰ ਦਿੱਤਾ ਗਿਆ। ਇਸ ਸਮੇਂ ਹਾਜ਼ਰ ਪਰਿਵਾਰਕ ਮੈਂਬਰਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਬੱਚੇ ਨੂੰ ਸਰਕਾਰੀ ਨੌਕਰੀ ਅਤੇ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।