ਬੋਹਾ: ਭਾਰਤ-ਚੀਨ ਸਰਹੱਦ ’ਤੇ 12 ਚੀਨੀ ਸੈਨਿਕਾਂ ਨੂੰ ਮਾਰ ਕੇ ਸ਼ਹੀਦ ਹੋਣ ਵਾਲੇ ਨੇੜਲੇ ਪਿੰਡ ਬੀਰੇ ਵਾਲਾ ਡੋਗਰਾ ਦੇ ਸੈਨਿਕ ਗੁਰਤੇਜ ਸਿੰਘ ਦੀ ਯਾਦ ਨੂੰ ਸਦੀਵੀ ਤੌਰ ’ਤੇ ਜਿਉਂਦਾ ਰੱਖਣ ਲਈ ਸਥਾਪਤ ਕੀਤੀ ਗਈ ਸੰਸਥਾ ‘ਸ਼ਹੀਦ ਗੁਰਤੇਜ ਸਿੰਘ ਫਾਊਂਡੇਸ਼ਨ’ ਦੇ ਅਹੁਦੇਦਾਰਾਂ ਨੇ ਅੱਜ ਸ਼ਹੀਦ ਦੇ ਘਰ ਪਹੁੰਚ ਕੇ ਉਸ ਦੇ ਪਿਤਾ ਵਿਰਸਾ ਸਿੰਘ, ਮਾਤਾ ਪ੍ਰਕਾਸ਼ ਕੌਰ ਤੇ ਭਰਾ ਗਰਪ੍ਰੀਤ ਸਿੰਘ ਦਾ ਸਨਮਾਨ ਕੀਤਾ। ਇਸ ਸਮੇਂ ਉਨ੍ਹਾਂ ਸ਼ਹੀਦ ਗੁਰਤੇਜ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਲਈ ਉਲੀਕੇ ਕਾਰਜਾਂ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ’ਤੇ ਫਾਊਂਡੇਸ਼ਨ ਦੇ ਸਰਪ੍ਰਸਤ ਕੁਲਦੀਪ ਸਿੰਘ ਸ਼ੀਹਮਾਰ ਤੇ ਪ੍ਰਧਾਨ ਮਨਮਿੰਦਰ ਸਿੰਘ ਨੇ ਕਿਹਾ ਕਿ ਦੇਸ਼ ਲਈ ਜ਼ਿੰਦਗੀ ਵਾਰ ਜਾਣ ਵਾਲੇ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇਸ਼ ਦੀ ਵਿਰਾਸਤ ਹੁੰਦੇ ਹਨ ਤੇ ਇਨ੍ਹਾਂ ਪਰਿਵਾਰਾਂ ਦਾ ਦੁੱਖ ਵੰਡਾਉਣਾ ਹਰ ਦੇਸ਼ ਵਾਸੀ ਦਾ ਫਰਜ਼ ਹੈ।
-ਪੱਤਰ ਪ੍ਰੇਰਕ