ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 11 ਅਕਤੂਬਰ
ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਥਾਣਾ ਸਿਟੀ ਪੁਲੀਸ ਨੇ ਪਤੀ-ਪਤਨੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਲਖਵੀਰ ਸਿੰਘ ਮਹਾਲਮ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮਾਂ ਵਿਚ ਹਰਦੀਪ ਸਿੰਘ ਵਾਸੀ ਫ਼ਿਰੋਜ਼ਪੁਰ ਸ਼ਹਿਰ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਸ਼ਾਮਲ ਹਨ। ਭਾਈ ਲਖਵੀਰ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਹਰਦੀਪ ਸਿੰਘ ਗੁਰੂਆਂ ਬਾਰੇ, ਗੁਰਬਾਣੀ ਬਾਰੇ ਅਤੇ ਸਿੱਖ ਧਰਮ ਬਾਰੇ ਗਲਤ ਸ਼ਬਦਾਵਲੀ ਵਰਤਦਾ ਹੈ. ਪੁਲੀਸ ਨੇ ਦਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।