ਸ਼ਹਿਣਾ: ਕਸਬਾ ਸ਼ਹਿਣਾ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਚੋਣ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਪਤਨੀ ਗੀਤਇੰਦਰ ਕੌਰ ਨੇ ਕੀਤਾ। ਬੀਬੀ ਗੀਤਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਖਦੇੜਨ ਦੀ ਲੋੜ ਹੈ। ਦਿੱਲੀ ਬੈਠੇ ਹਾਕਮਾਂ ਨੇ ਹਮੇਸ਼ਾ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਕਦੇ ਵੀ ਪੰਜਾਬੀਆਂ ਨਾਲ ਨਹੀਂ ਖੜ੍ਹ ਸਕਦੀਆਂ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੇ ਆਪਣੇ ਦੋ ਸਾਲਾ ਐੱਮ.ਪੀ. ਕਾਰਜਕਾਲ ਦੌਰਾਨ ਬਿਨਾਂ ਕਿਸੇ ਵਿਤਕਰੇ ਦੇ ਹਰੇਕ ਪਿੰਡ ਨੂੰ ਗਰਾਂਟਾਂ ਦਿੱਤੀਆਂ। ਇਸ ਉਪਰੰਤ ਉਨ੍ਹਾਂ ਕਸਬੇ ਮੰਦਰ ਗੀਤਾ ਭਵਨ ਵਿੱਚ ਅਚਾਨਕ ਜੋਤਾਂ ਤੋਂ ਅੱਗ ਲੱਗਣ ਦੀ ਘਟਨਾ ’ਤੇ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਬਾਬਾ ਨਗਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਇਕਾਈ ਪ੍ਰਧਾਨ ਬੇਅੰਤ ਸਿੰਘ ਸਰ੍ਹਾਂ, ਦਰਸ਼ਨ ਸਿੰਘ, ਸੁੱਖੂ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ